ਜਲੰਧਰ (R24N): ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਪਿਛਲੇ ਕੁਝ ਦਿਨਾਂ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਜੋ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਉਸ ਨਾਲ ਸਮੁੱਚੀ ਸਿੱਖ ਕੌਮ ਅੰਦਰ ਵਲਟੋਹਾ ਖਿਲਾਫ਼ ਭਾਰੀ ਗੁੱਸੇ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਕੌਮ ਦੀ ਸਤਿਕਾਰਤ ਸ਼ਖਸ਼ੀਅਤ ਹਨ ਤੇ ਉਨ੍ਹਾਂ ਦੀ ਸ਼ਾਨ ਦੇ ਖਿਲਾਫ਼ ਇਸ ਤਰ੍ਹਾਂ ਬੋਲਣ ਦਾ ਕਿਸੇ ਨੂੰ ਕੋਈ ਹੱਕ ਨਹੀਂ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਪੰਜਾਬ ਪ੍ਰਦੇਸ਼ ਭਾਜਪਾ ਵਰਕਿੰਗ ਕਮੇਟੀ ਪ੍ਰਧਾਨ ਸਾਘਾ ਚੌਕ ਅਤੇ ਕੁੱਕੀ ਢੱਪ ਚੌਕ ਮਾਰਕੀਟ ਐਸੋਸੀਏਸ਼ਨ ਜਲੰਧਰ ਪੀ.ਐੱਸ.ਆਹਲੂਵਾਲੀਆ ਨੇ ਕਰਦਿਆਂ ਕਿਹਾ ਕਿ ਕੁਝ ਸਿੱਖ ਵਿਰੋਧੀ ਤਾਕਤਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਕੌਮ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਮੌਜੂਦਾ ਘਟਨਾਕ੍ਰਮ ਵੀ ਇਸੇ ਸਾਜਿਸ਼ ਦਾ ਹਿੱਸਾ ਹੈ।
