ਜਲੰਧਰ, ਰੋਜ਼ਾਨਾ 24 ਨਿਊਜ਼ : ਜਲੰਧਰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਤਾਪ ਨਗਰ ਤੋਂ ਵਿਸ਼ਾਲ ਨਗਰ ਕੀਰਤਨ ਅੰਮ੍ਰਿਤ ਵੇਲੇ 10 ਵਜੇ ਆਰੰਭ ਹੋਇਆ ਇਹ ਨਗਰ ਕੀਰਤਨ ਪ੍ਰਤਾਪ ਨਗਰ ਤੋਂ ਹੁੰਦਾ ਹੋਇਆ ਬੁੰਬੇ ਕਲੋਨੀ ਬੋੰਬੇ ਕਲੋਨੀ ਤੋਂ ਹੁੰਦਾ ਹੋਇਆ ਭਾਈ ਭਾਨੋ ਜੀ ਨਗਰ ਤੋਂ ਹੁੰਦਾ ਹੋਇਆ ਪੰਜਾਬੀ ਬਾਗ ਪੰਜਾਬੀ ਬਾਗ ਤੋਂ ਵਾਪਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਤਾਪ ਨਗਰ ਵਿਖੇ ਸਮਾਪਤ ਹੋਇਆ ਇਸ ਨਗਰ ਕੀਰਤਨ ਦੇ ਵਿੱਚ ਲੱਖ ਲੱਖ ਸ਼ਖਸੀਅਤਾਂ ਨੇ ਭਾਗ ਵੀ ਲਿਆ ਜਿਨਾਂ ਦੇ ਵਿੱਚ ਐਂਟੀ ਕ੍ਰਾਈਮ ਐਂਟੀ ਕਰਪਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਕੈਰੋ ਯਸ਼ਪਾਲ ਸਫਰੀ ਜੀ ਗੁਰਮੀਤ ਸਿੰਘ ਜੀ ਤੇਜ ਪ੍ਰੀਤ ਸਿੰਘ ਜੀ ਅਮਰਦੀਪ ਸਿੰਘ ਜੀ ਹਰਪ੍ਰੀਤ ਸਿੰਘ ਜੀ ਵੀ ਹਾਜ਼ਰ ਹੋਏ ਅਤੇ ਰਸਤੇ ਦੇ ਵਿੱਚ ਸੰਗਤਾਂ ਵੱਲੋਂ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ ਗਿਆ ਅਤੇ ਸਮਾਪਤੀ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਹੋਈਆਂ ਸ਼ਖਸ਼ੀਅਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਵੀ ਦਿੱਤੀਆਂ ਗਈਆਂ।
